੫੬੭
ਹਉ ਬਲਿਹਾਰੀ ਸਾਚੇ ਨਾਵੈ ॥ ਰਾਜੁ ਤੇਰਾ ਕਬਹੁ ਨ ਜਾਵੈ ॥ ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥ ੪ ॥ ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥ ਜਪਹਿ ਤ ਸਾਚਾ ਏਕੁ ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ ਜੁਗਹ ਜੁਗੰਤਰਿ ਭਗਤ ਤੁਮਾਰੇ ॥ ੫ ॥ ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ ਨਦਰਿ ਕਰਹਿ ਤਾ ਸਾਚੁ ਪਛਾਣਾ ॥ ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ ਦੂਖ ਭੂਖ ਸੰਸਾਰਿ ਕੀਐ ਸਹਸਾ ਏਹੁ ਚੁਕਾਵਹੇ ॥ ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥ ੬ ॥ ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਨ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ ॥ ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥ ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ ਬੰਕੇ ਲੋਇਣ ਦੰਤ ਰੀਸਾਲਾ ॥ ੭ ॥ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ ਕੁਹਕਨਿ ਕੋਕਿਲਾ ਤਰਲ ਜੁਆਣੀ ॥ ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥ ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥ ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ ੮ ॥ ੨ ॥

ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ ॥
ਆਪਣੇ ਪਿਰ ਕੈ ਰੰਗਿ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੇ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥ ੧ ॥ ਨਿਰਗੁਣਵੰਤੜੀਏ ਪਿਰੁ ਦੇਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥