੫੬੮
ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥ ੨ ॥ ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥ ੩ ॥ ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥ ੪ ॥ ੧ ॥ ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਮਾਹੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥ ੧ ॥ ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥ ੨ ॥ ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥ ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥ ਮੁਖਿ ਮਸਤਕਿ ਭਗੋ ਸਚਿ ਬੈਰਾਗੋ ਸਾਚਿ ਰਤੇ ਵੀਚਾਰੀ ॥ ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥