੫੭੧
ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥ ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥ ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥ ਬਿਖੁ ਕਾ ਖੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥ ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥ ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥ ੩ ॥ ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥ ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥ ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥ ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥ ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥ ੪ ॥ ੫ ॥ ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥ ੧ ॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥ ੨ ॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀਂ. ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥ ੩ ॥ ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥