੫੭੪
ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥ ੨ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥ ੩ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮਾੑਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥ ੪ ॥ ੩ ॥ ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥ ੧ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥ ੨ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ ਜਾਤਿ ਅਜਾਤਿ ਨਾਮੁ ਜਿਨ ਧਿਆਇਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥