੫੭੫
ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥ ੩ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮਾੑਰੇ ਰਾਮ ॥ ਹਮ ਪਾਪੀ ਨਿਰਗੁਣ ਦੀਨ ਤੁਮਾੑਰੇ ਹਰਿ ਦੈਆਲ ਸਰਣਾਇਆ ॥ ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥ ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ੪ ॥ ੪ ॥
ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥
ਦੇਹ ਤੇਜਣਿ ਜੀ ਰਾਮਿ ਉਪਾਇਆ ਰਾਮ ॥ ਧੰਨੁ ਮਾਣਸ ਜਨਮ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹੁ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥ ੧ ॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥ ੨ ॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮ ਹਰਿ ਹਰਿ ਲਾਇ ਚਾਬਕੁ ਮਨ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥ ੩ ॥ ਘੋੜੀ ਤੇਜਣਿ ਦੇਹ ਰਾਮਿ ਉਪਾਇਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥ ੪ ॥ ੧ ॥ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥