੫੭੭
ਸਦਾ ਸੰਗਿ ਬੈਸਾ ॥ ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥ ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥ ੨ ॥ ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ ਮਨ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥ ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥ ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥ ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥ ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥ ੩ ॥ ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥ ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥ ੪ ॥ ੧ ॥ ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥ ੧ ॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥ ਸਲੋਕੁ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥ ੧ ॥ ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥ ੨ ॥ ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥ ੧ ॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥