੫੭੮
ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥ ੩ ॥ ਸਲੋਕੁ ॥ ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥ ੧ ॥ ਛੰਤੁ ॥ ਮਿਲਿ ਜਲੁ ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥ ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥ ੪ ॥ ੨ ॥ ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥ ੧ ॥ ਏਹਿ ਜੀਅ ਤੇਰੇ ਤੂ ਕਰਤਾ ਰਾਮ ॥ ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥ ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥ ੨ ॥ ਆਠ ਪਹਰ ਹਰਿ ਧਿਆਈਐ ਰਾਮ ॥ ਮਨ ਇਛਿਅੜਾ ਫਲੁ ਪਾਈਐ ਰਾਮ ॥ ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥ ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥ ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥ ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥ ੩ ॥ ਦਰਿ ਵਾਜਹਿ ਅਨਹਤ ਵਾਜੇ ਰਾਮ ॥ ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥ ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥ ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥ ਆਪਿ ਉਪਾਏ ਆਪਿ ਪ੍ਰਤਿਪਾਲੇ ਕੀਅ ਜੰਤ ਸਭਿ ਸਾਜੇ ॥ ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥ ੪ ॥ ੩ ॥

ਰਾਗੁ ਵਡਹੰਸ ਮਹਲਾ ੧ ਘਰੁ ੫ ਅਲਾਹਣੀਆ ੴ ਸਤਿਗੁਰ ਪ੍ਰਸਾਦਿ ॥
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥