੫੭੯
ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ੧ ॥ ਸਾਹਿਬੁ ਸਿਮਰਹੁ ਮੇਰੇ ਭਾਇਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ੨ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ੩ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ੪ ॥ ੧ ॥ ਵਡਹੰਸੁ ਮਹਲਾ ੧ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ ੧ ॥ ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮਾੑਲੇਹਾਂ ॥ ਸਾਹਿਬੁ ਸਮਾੑਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥ ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥ ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥ ੧ ॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ਐਸਾ ਕੋਇ ॥ ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥ ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥ ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥ ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥ ੨ ॥ ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥