੫੮੦
ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥ ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥ ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥ ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥ ੩ ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥ ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥ ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥ ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥ ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥ ੪ ॥ ੨ ॥ ਵਡਹੰਸ ਮਹਲਾ ੧ ਦਖਣੀ ॥ ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਰਦਗਾਰੋ ॥ ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥ ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥ ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥ ੧ ॥ ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥ ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥ ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥ ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥ ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥ ੨ ॥ ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥ ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥ ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥ ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥ ੩ ॥ ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥ ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥ ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥ ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥ ੪ ॥ ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥ ਸਾਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥ ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰਬਾਰੇ ॥ ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥ ੫ ॥ ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥ ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥ ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥ ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥ ੬ ॥ ਤੁਸੀ ਰੋਵਹੁ ਰੋਵਣ ਆਈਹੋ ਝੂਠਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥