੫੮੨
ਕਾਲੁ ਖੜਾ ਰੂਆਏ ॥ ੧ ॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥ ੨ ॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਕਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥ ੩ ॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥ ੪ ॥ ੫ ॥

ਵਡਹੰਸੁ ਮਹਲਾ ੩ ਤੀਜਾ ੴ ਸਤਿਗੁਰ ਪ੍ਰਸਾਦਿ ॥
ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਆਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥ ੧ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇੁ ਲਏ ਮਿਲਾਏ ॥ ਸਾਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥