੫੮੩
ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ੩ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ੪ ॥ ੧ ॥ ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥ ੧ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਓਪਾਇਓਨੁ ਆਵਣੁ ਜਾਣੁ ਸੰਸਾਰੇ ॥ ੨ ॥ ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੂਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨ ਓਹੁ ਮਰੈ ਨ ਜਾਏ ॥ ੩ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥