੫੮੪
ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਧੰਧੀ ਨ ਜਾਣੈ ਪਿਰੁ ਹੈ ਨਾਲੇ ॥ ੪ ॥ ੨ ॥ ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ੧ ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥ ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰੁ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥ ੨ ॥ ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ੩ ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥ ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥ ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ ੪ ॥ ੩ ॥ ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥