੫੮੫
ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥ ੨ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ੩ ॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥ ੪ ॥ ੪ ॥

ਵਡਹੰਸੁ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੩ ॥ ਸਬਦਿ ਰਤੇ ਵਡਹੰਸ ਹੈ ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥ ੧ ॥ ਮਃ ੩ ॥ ਮੈ ਜਾਨਿਆ ਵਡਹੰਸ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਹੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥ ੨ ॥ ਮਃ ੩ ॥ ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਨੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥ ੩ ॥ ਪਉੜੀ ॥ ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥