੫੮੮
ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥ ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥ ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥ ੫ ॥ ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥ ੧ ॥ ਮਃ ੩ ॥ ਭੈਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥ ੨ ॥ ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥ ੬ ॥ ਸਲੋਕ ਮਃ ੩ ॥ ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੂਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥ ੧ ॥ ਮਃ ੩ ॥ ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥ ੨ ॥ ਪਉੜੀ ॥ ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥ ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮ ਸੁਣਾਇਆ ॥ ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥ ਤਿਸੁ ਸਤਿਗੁਰ ਕਉ ਵਡ ਪੁੰਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥