੫੯੦
ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥ ੧ ॥ ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥ ੨ ॥ ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥ ੧੦ ॥ ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀਂ. ਵਢੀਂ. ਫਿਰਹਿ ਸੋਭਾ ਮੂਲਿ ਨ ਪਾਹਿ ॥ ੧ ॥ ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥ ੨ ॥ ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮਿ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥ ੧੧ ॥ ਸਲੋਕ ਮਃ ੩ ॥ ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥ ੧ ॥ ਮਃ ੩ ॥ ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥ ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥ ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥ ੨ ॥ ਪਉੜੀ ॥ ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥ ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ ਵੀਚਾਰਿ ਡਿਠਾ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥