੫੯੧
ਜੰਨੀ ॥ ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥ ੧੨ ॥ ਸਲੋਕ ਮਃ ੩ ॥ ਮਨਮੁਖੁ ਕਾਇਰੁ ਕਰੂਪੁ ਹੈ ਬਿਨੁ ਨਾਵੈ ਨਕੁ ਨਾਹਿ ॥ ਅਨਦਿਨੁ ਧੰਧੈ ਵਿਆਪਿਆ ਸੁਪਨੈ ਭੀ ਸੁਖੁ ਨਾਹਿ ॥ ਨਾਨਕ ਗੁਰਮੁਖਿ ਹੋਵਹਿ ਤਾ ਉਬਰਹਿ ਨਾਹਿ ਤ ਬਧੇ ਦੁਖ ਸਹਾਹਿ ॥ ੧ ॥ ਮਃ ੩ ॥ ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ ॥ ਅੰਤਰਿ ਸਾਂਤਿ ਸਦਾ ਸੁਖੁ ਦਰਿ ਸਚੈ ਸੋਭਾ ਪਾਹਿ ॥ ਨਾਨਕ ਗੁਰਮੁਖਿ ਹਰਿ ਨਾਮੁ ਪਾਇਆ ਸਹਜੇ ਸਚਿ ਸਮਾਹਿ ॥ ੨ ॥ ਪਉੜੀ ॥ ਗੁਰਮੁਖਿ ਪ੍ਰਹਿਲਾਦਿ ਜਪਿ ਹਰਿ ਗਤਿ ਪਾਈ ॥ ਗੁਰਮੁਖਿ ਜਨਕਿ ਹਰਿ ਨਾਮਿ ਲਿਵ ਲਾਈ ॥ ਗੁਰਮੁਖਿ ਬਸਿਸਟਿ ਹਰਿ ਉਪਦੇਸੁ ਸੁਣਾਈ ॥ ਬਿਨੁ ਗੁਰ ਹਰਿ ਨਾਮੁ ਨ ਕਿਨੈ ਪਾਇਆ ਮੇਰੇ ਭਾਈ ॥ ਗੁਰਮੁਖਿ ਹਰਿ ਭਗਤਿ ਹਰਿ ਆਪਿ ਲਹਾਈ ॥ ੧੩ ॥ ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥ ੧ ॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਚਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥ ੨ ॥ ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥ ੧੪ ॥ ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥ ੧ ॥ ਮਃ ੩॥ ਇਸ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥