੫੯੨
ਭੋਗਵੈ ਅਲਿਪਤੁ ਰਹੈ ਨ ਲਖਣਾ ਜਾਈ ॥ ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥ ੨ ॥ ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫ ॥ ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥ ੧ ॥ ਮਃ ੩ ॥ ਹੰਉਮੈ ਅੰਦਰਿ ਖੜਕੁ ਜਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥ ੨ ॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥ ੧੬ ॥ ਸਲੋਕ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੈ ਪਾਰਿ ॥ ੧ ॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥