੫੯੩
ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥ ੨ ॥ ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਈਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥ ੧੭ ॥ ਸਲੋਕ ਮਃ ੩ ॥ ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥ ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ ॥ ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ ॥ ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ ॥ ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਨ ਜਾਇ ॥ ੧ ॥ ਮਃ ੩ ॥ ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥ ਸਤਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥ ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥ ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥ ਇਹੁ ਮਨੂਆ ਸਦਾ ਸੁਖਿ ਵਸੈ ਸਹਜੇ ਕਰੇ ਵਾਪਾਰਾ ॥ ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥ ਨਾਨਕ ਜਿਸ ਨੋ ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥ ੨ ॥ ਪਉੜੀ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸ ਹਰਿ ਨਾਮਿ ਸੁਣਿਐ ਅਨਦੁ ਭਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ ਲਇਆ ॥ ਤਿਸੁ ਗੁਰਸਿਖੁ ਕੰਉ ਹੰਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ ॥ ੧੮ ॥ ਸਲੋਕੁ ਮਃ ੩ ॥ ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥ ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥ ੧ ॥ ਮਃ ੩ ॥ ਸਬਦੈ ਸਾਦੁ ਨ ਆਇਓ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥