੫੯੪
ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥ ੨ ॥ ਪਉੜੀ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥ ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥ ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮਿ ਹਮਾਰੀ ਪ੍ਰੀਤਿ ਬਣਾਈ ॥ ੧੯ ॥ ਸਲੋਕੁ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥ ੧ ॥ ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥ ੨ ॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥ ੨੦ ॥ ਸਲੋਕ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥ ੧ ॥ ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਨਹਾਰ ॥ ੨ ॥ ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੈ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥ ੨੧ ॥ ੧ ॥ ਸੁਧੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥