੫੯੫
ੴ ਸਤਿਨਾਮ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਸੋਰਠਿ ਮਹਲਾ ੧ ਘਰੁ ੧ ਚਉਪਦੇ ॥
ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥ ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥ ੧ ॥ ਭੀ ਸਾਲਾਹਿਹੁ ਸਾਚਾ ਸੋਇ ॥ ਜਾ ਕੀ ਨਦਰਿ ਸਦਾ ਸੁਖੁ ਹੋਇ ॥ ਰਹਾਉ ॥ ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥ ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥ ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ ॥ ੨ ॥ ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥ ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥ ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥ ੩ ॥ ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥ ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥ ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ॥ ੪ ॥ ੧ ॥ ਸੋਰਠਿ ਮਹਲਾ ੧ ਘਰੁ ੧ ॥ ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨ ਖੇਤੁ ॥ ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥ ੧ ॥ ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥ ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥ ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥ ੨ ॥ ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥ ਨਿਰੰਕਾਰ ਕੈ ਦੇਸਿ ਜਾਹਿ ਸੁਖਿ ਲਹਹਿ ਮਹਲੁ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥