੫੯੬
ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥ ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥ ੪ ॥ ੨ ॥ ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥ ੧ ॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥ ੨ ॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥ ੩ ॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥ ੪ ॥ ੩ ॥ ਸੋਰਠਿ ਮਹਲਾ ੧ ਦੁਤੁਕੇ ॥ ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥ ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ ॥ ੧ ॥ ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ ॥ ਰਹਾਉ ॥ ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ ॥ ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ ॥ ੨ ॥ ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ ॥ ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥ ੩ ॥ ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ ॥ ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ॥ ੪ ॥ ੪ ॥ ਸੋਰਠਿ ਮਹਲਾ ੧ ॥ ਹਉ ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ ॥ ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ ਠਾਕੁਰ ਸਰਣਿ ਤੁਮਾਰੀ ॥ ੧ ॥ ਕਰਤਾ ਤੂ ਮੈ ਮਾਣੁ ਨਿਮਾਣੇ ॥ ਮਾਣੁ ਮਹਤੁ ਨਾਮੁ ਧਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥