੫੯੭
ਪਲੈ ਸਾਚੈ ਸਬਦਿ ਸਮਾਣੇ ॥ ਰਹਾਉ ॥ ਤੂ ਪੂਰਾ ਹਮ ਊਰੇ ਹੋਛੇ ਤੂ ਗਉਰਾ ਹਮ ਹਉਰੇ ॥ ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥ ੨ ॥ ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ ॥ ਅਹਿਨਿਸਿ ਨਾਮਿ ਰਤੇ ਸੁ ਸੂਚੇ ਮਰਿ ਜਨਮੇ ਸੇ ਕਾਚੇ ॥ ੩ ॥ ਅਵਰੁ ਨ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਨ ਕੋਈ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਗੁਰਮਤਿ ਜਾਨਿਆ ਸੋਈ ॥ ੪ ॥ ੫ ॥ ਸੋਰਠਿ ਮਹਲਾ ੧ ॥ ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਨ ਕਰਮਾ ॥ ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਾਉ ਨ ਭਰਮਾ ॥ ੧ ॥ ਸਾਚੇ ਸਚਿਆਰ ਵਿਟਹੁ ਕੁਰਬਾਣੁ ॥ ਨਾ ਤਿਸੁ ਰੂਪ ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ ॥ ਰਹਾਉ ॥ ਨਾ ਤਿਸੁ ਮਾਤ ਪਿਤਾ ਸੁਤ ਬੰਧਪ ਨਾ ਤਿਸੁ ਕਾਮੁ ਨ ਨਾਰੀ ॥ ਅਕੁਲ ਨਿਰੰਜਨ ਅਪਰ ਪਰੰਪਰੁ ਸਗਲੀ ਜੋਤਿ ਤੁਮਾਰੀ ॥ ੨ ॥ ਘਟ ਘਟ ਅੰਤਰਿ ਬ੍ਰਹਮੁ ਲੁਕਾਇਆ ਘਟਿ ਘਟਿ ਜੋਤਿ ਸਬਾਈ ॥ ਬਜਰ ਕਪਾਟ ਮੁਕਤੇ ਗੁਰਮਤੀ ਨਿਰਭੈ ਤਾੜੀ ਲਾਈ ॥ ੩ ॥ ਜੰਤ ਉਪਾਇ ਕਾਲੁ ਸਿਰਿ ਜੰਤਾ ਵਸਗਤਿ ਜੁਗਤਿ ਸਬਾਈ ॥ ਸਤਿਗੁਰੁ ਸੇਵਿ ਪਦਾਰਥੁ ਪਾਵਹਿ ਛੂਟਹਿ ਸਬਦੁ ਕਮਾਈ ॥ ੪ ॥ ਸੂਚੈ ਭਾਡੈ ਸਾਚੁ ਸਮਾਵੈ ਵਿਰਲੇ ਸੂਚਾਚਾਰੀ ॥ ਤੰਤੈ ਕਉ ਪਰਮ ਤੰਤੁ ਮਿਲਾਇਆ ਨਾਨਕ ਸਰਣਿ ਤੁਮਾਰੀ ॥ ੫ ॥ ੬ ॥ ਸੋਰਠਿ ਮਹਲਾ ੧ ॥ ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥ ਤਿਉ ਹਰਿ ਬਿਨੁ ਮਰੀਐ ਰੇ ਮਨਾ ਜੋ ਬਿਰਥਾ ਜਾਵੈ ਸਾਸੁ ॥ ੧ ॥ ਮਨ ਰੇ ਰਾਮ ਨਾਮ ਜਸੁ ਲੇਇ ॥ ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ ॥ ਰਹਾਉ ॥ ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ ॥ ਅਠਸਠਿ ਤੀਰਥ ਮਜਨਾ ਗੁਰ ਦਰਸੁ ਪਰਾਪਤਿ ਹੋਇ ॥ ੨ ॥ ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ ॥ ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ ਅੰਤਰਿ ਦੋਖੁ ॥ ੩ ॥ ਸਾਕਤ ਪ੍ਰੇਮੁ ਨ ਪਾਈਐ ਹਰਿ ਪਾਈਐ ਸਤਿਗੁਰ ਭਾਇ ॥ ਸੁਖ ਦੁਖ ਦਾਤਾ ਗੁਰੁ ਮਿਲੈ ਕਹੁ ਨਾਨਕ ਸਿਫਤਿ ਸਮਾਇ ॥ ੪ ॥ ੭ ॥ ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥ ੧ ॥ ਘਟਿ ਘਟਿ ਰਵਿ ਰਵਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੈਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥