੫੯੮
ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹਤ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥ ੨ ॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥ ੩ ॥ ਸਤਿਗੁਰੁ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥ ੪ ॥ ੮ ॥ ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥ ੧ ॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥ ੨ ॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥ ੩ ॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥ ੪ ॥ ੯ ॥ ਸੋਰਠਿ ਮਹਲਾ ੧ ਪੰਚਪਦੇ ॥ ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥ ਘਰੁ ਦਰੁ ਰਾਖਹਿ ਜੇ ਰਸੁ ਚਾਖਹਿ ਜੋ ਗੁਰਮੁਖਿ ਸੇਵਕੁ ਲਾਗਾ ॥ ੧ ॥ ਮਨ ਰੇ ਸਮਝੁ ਕਵਨ ਮਤਿ ਲਾਗਾ ॥ ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ ॥ ਰਹਾਉ ॥ ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥ ਆਪੇ ਦੁਖ ਸੁਖ ਭੋਗਿ ਭੋਗਾਵੈ ਗੁਰਮੁਖਿ ਸੋ ਅਨਰਾਗਾ ॥ ੨ ॥ ਹਰਿ ਰਸ ਊਪਰਿ ਅਵਰੁ ਕਿਆ ਕਹੀਐ ਜਿਨਿ ਪੀਆ ਸੋ ਤ੍ਰਿਪਤਾਗਾ ॥ ਮਾਇਆ ਮੋਹਿਤ ਜਿਨਿ ਇਹੁ ਰਸੁ ਖੋਇਆ ਜਾ ਸਾਕਤ ਦੁਰਮਤਿ ਲਾਗਾ ॥ ੩ ॥ ਮਨ ਕਾ ਜੀਉ ਪਵਨ ਪਤਿ ਦੇਹੀ ਦੇਹੀ ਮਹਿ ਦੇਉ ਸਮਾਗਾ ॥ ਜੇ ਤੂ ਦੇਹਿ ਤ ਹਰਿ ਰਸੁ ਗਾਈ ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥ ੪ ॥ ਸਾਧਸੰਗਤਿ ਮਹਿ ਹਰਿ ਰਸੁ ਪਾਈਐ ਗੁਰਿ ਮਿਲਿਐ ਜਮ ਭਉ ਭਾਗਾ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਹਰਿ ਪਾਏ ਮਸਤਕਿ ਭਾਗਾ ॥ ੫ ॥ ੧੦ ॥ ਸੋਰਠਿ ਮਹਲਾ ੧ ॥ ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨੁ ਲੇਖੈ ਨਹੀ ਕੋਈ ਜੀਉ ॥ ਆਪਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥