੫੯੯
ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥ ੧ ॥ ਮਨ ਰੇ ਰਾਮ ਜਪਹੁ ਸੁਖੁ ਹੋਈ ॥ ਅਹਿਨਿਸਿ ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥ ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਜੀਉ ॥ ਗੁਰਮੁਖਿ ਏਕ ਦ੍ਰਿਸਟਿ ਕਰਿ ਦੈਖਹੁ ਘਟਿ ਘਟਿ ਜੋਤਿ ਸਮੋਈ ਜੀਉ ॥ ੨ ॥ ਚਲਤੌ ਠਾਕਿ ਰਖਹੁ ਘਰਿ ਅਪਨੈ ਗੁਰ ਮਿਲਿਐ ਇਹ ਮਤਿ ਹੋਈ ਜੀਉ ॥ ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥ ੩ ॥ ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥ ਜਨਮ ਮਰਣ ਭਵ ਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥ ੪ ॥ ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦੁ ਨ ਕੋਈ ਜੀਉ ॥ ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ ॥ ੫ ॥ ੧੧ ॥

ਸੋਰਠਿ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਜਾ ਤਿਸੁ ਭਾਵਾ ਤਦ ਹੀ ਗਾਵਾ ॥ ਤਾ ਗਾਵੇ ਕਾ ਫਲੁ ਪਾਵਾ ॥ ਗਾਵੇ ਕਾ ਫਲੁ ਹੋਈ ॥ ਜਾ ਆਪੇ ਦੈਵੈ ਸੋਈ ॥ ੧ ॥ ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥ ਤਾ ਤੇ ਸਚ ਮਹਿ ਰਹਿਆ ਸਮਾਈ ॥ ਰਹਾਉ ॥ ਗੁਰ ਸਾਖੀ ਅੰਤਰਿ ਜਾਗੀ ॥ ਤਾ ਚੰਚਲ ਮਤਿ ਤਿਆਗੀ ॥ ਗੁਰ ਸਾਖੀ ਕਾ ਉਜਿਆਰਾ ॥ ਤਾ ਮਿਟਿਆ ਸਗਲ ਅੰਧੵਾਰਾ ॥ ੨ ॥ ਗੁਰ ਚਰਨੀ ਮਨੁ ਲਾਗਾ ॥ ਤਾ ਜਮ ਕਾ ਮਾਰਗੁ ਭਾਗਾ ॥ ਭੈ ਵਿਚਿ ਨਿਰਭਉ ਪਾਇਆ ॥ ਤਾ ਸਹਜੈ ਘਰਿ ਆਇਆ ॥ ੩ ॥ ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥ ਇਸੁ ਜਗ ਮਹਿ ਕਰਣੀ ਸਾਰੀ ॥ ਕਰਣੀ ਕੀਰਤਿ ਹੋਈ ॥ ਜਾ ਆਪੇ ਮਿਲਿਆ ਸੋਈ ॥ ੪ ॥ ੧ ॥ ੧੨ ॥

ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥ ੧ ॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥