੬੦੦
ਬੀਚਾਰੀ ॥ ਸਤਿਗੁਰੁ ਸੇਵਿ ਸਦ ਸੁਖੁ ਪਾਇਆ ਹਰਿ ਰਾਖਿਆ ਉਰ ਧਰੀ ॥ ੨ ॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥ ੩ ॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥ ੪ ॥ ੧ ॥ ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥ ੧ ॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥ ੨ ॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥ ੩ ॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥ ੪ ॥ ੨ ॥ ਸੋਰਠਿ ਮਃ ੩ ॥ ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥ ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥ ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥ ੧ ॥ ਹਰਿ ਜੀਉ ਸਾਚੀ ਨਦਰਿ ਤੁਮਾਰੀ ॥ ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥ ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥ ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ ਲਾਗਾ ॥ ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥ ੨ ॥ ਮਹਾ ਗੰਭੀਰੁ ਸਦਾ ਸੁਖਦਾਤਾ ਤਿਸ ਕਾ ਅੰਤੁ ਨ ਪਾਇਆ ॥ ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥ ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥ ੩ ॥ ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥