੬੦੨
ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥ ੧ ॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥ ੨ ॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥ ੩ ॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੇ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥ ੪ ॥ ੬ ॥ ਸੋਰਠਿ ਮਹਲਾ ੩ ਚੌਤੁਕੇ ॥ ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥ ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥ ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥ ੧ ॥ ਭਾਈ ਰੇ ਸਦਾ ਰਹਹੁ ਸਰਣਾਈ ॥ ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥ ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥ ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥ ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥ ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥ ੨ ॥ ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥ ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥ ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥ ੩ ॥ ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥ ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥ ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥ ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥ ੪ ॥ ੭ ॥ ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥ ੧ ॥ ਮਨ ਰੇ ਹਰਿ ਹਰਿ ਸੇਤੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥