੬੦੩
ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥ ੨ ॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥ ੩ ॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥ ੪ ॥ ੮ ॥ ਸੋਰਠਿ ਮਹਲਾ ੩ ਘਰੁ ੧ ॥ ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥ ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥ ੧ ॥ ਮਨ ਰੇ ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥ ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥ ਨਾਮੈ ਤੇ ਸਭਿ ਊਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥ ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥ ੨ ॥ ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥ ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ ਰਖਿਆ ਉਰ ਧਾਰਿ ॥ ੩ ॥ ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥ ਨਾਨਕ ਨਾਉ ਬੇੜਾ ਨਾਉ ਤੁਲਹੜਾ ਭਾਈ ਜਿਤੁ ਲਗਿ ਪਾਰਿ ਜਨ ਪਾਇ ॥ ੪ ॥ ੯ ॥ ਸੋਰਠਿ ਮਹਲਾ ੩ ਘਰੁ ੧ ॥ ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ ॥ ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥ ੧ ॥ ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥ ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥ ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥ ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥ ੨ ॥ ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥ ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥ ੩ ॥ ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥ ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥ ੪ ॥ ੧੦ ॥ ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥ ੧ ॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥