੬੦੪
ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥ ੨ ॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥ ੩ ॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥ ੪ ॥ ੧੧ ॥ ਸੋਰਠਿ ਮਹਲਾ ੩ ॥ ਸਤਿਗੁਰ ਸੇਵੇ ਤਾ ਸਹਜ ਧੁਨਿ ਉਪਜੈ ਗਤਿ ਮਤਿ ਤਦ ਹੀ ਪਾਏ ॥ ਹਰਿ ਕਾ ਨਾਮੁ ਸਚਾ ਮਨਿ ਵਸਿਆ ਨਾਮੇ ਨਾਮਿ ਸਮਾਏ ॥ ੧ ॥ ਬਿਨੁ ਸਤਿਗੁਰ ਸਭੁ ਜਗੁ ਬਉਰਾਨਾ ॥ ਮਨਮੁਖਿ ਅੰਧਾ ਸਬਦੁ ਨ ਜਾਣੈ ਝੂਠੈ ਭਰਮਿ ਭੁਲਾਨਾ ॥ ਰਹਾਉ ॥ ਤ੍ਰੈ ਗੁਣ ਮਾਇਆ ਭਰਮਿ ਭੁਲਾਇਆ ਹਉਮੈ ਬੰਧਨ ਕਮਾਏ ॥ ਜੰਮਣੁ ਮਰਣੁ ਸਿਰ ਊਪਰਿ ਊਭਉ ਗਰਭ ਜੋਨਿ ਦੁਖੁ ਪਾਏ ॥ ੨ ॥ ਤ੍ਰੈ ਗੁਣ ਵਰਤਹਿ ਸਗਲ ਸੰਸਾਰਾ ਹਉਮੈ ਵਿਚਿ ਪਤਿ ਖੋਈ ॥ ਗੁਰਮੁਖਿ ਹੋਵੈ ਚਉਥਾ ਪਦੁ ਚੀਨੈ ਰਾਮ ਨਾਮਿ ਸੁਖੁ ਹੋਈ ॥ ੩ ॥ ਤ੍ਰੈ ਗੁਣ ਸਭਿ ਤੇਰੇ ਤੂ ਆਪੁ ਕਰਤਾ ਜੋ ਤੂ ਕਰਹਿ ਸੁ ਹੋਈ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦੇ ਹਉਮੈ ਖੌਈ ॥ ੪ ॥ ੧੨ ॥

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥ ੧ ॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥ ੨ ॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਾਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਾਰਾ ਆਪੇ ਪਾਰਿ ਲੰਘਾਹੁ ॥ ੩ ॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਾਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥ ੪ ॥ ੧ ॥ ਸੋਰਠਿ ਮਹਲਾ ੪
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥