੬੦੫
ਚਉਥਾ ॥ ਆਪੇ ਅੰਡਜ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥ ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥ ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥ ੧ ॥ ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥ ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਾਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥ ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥ ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥ ਆਪੇ ਖੇਲ ਖੇਲਾਇਦਾ ਪਿਆਾਰਾ ਆਪੇ ਕਰੇ ਸੁ ਹੋਇ ॥ ੨ ॥ ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥ ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ ॥ ੩ ॥ ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥ ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ ॥ ਨਾਨਕ ਗੁਪਤ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥ ੪ ॥ ੨ ॥ ਸੋਰਠਿ ਮਹਲਾ ੪ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ ॥ ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਆਪੈ ॥ ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥ ੧ ॥ ਜਪਿ ਮਨ ਹਰਿ ਹਰਿ ਨਾਮ ਰਸਿ ਧ੍ਰਾਪੈ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰ ਸਬਦੀ ਚਖਿ ਜਾਪੈ ॥ ਰਹਾਉ ॥ ਆਪੇ ਤੀਰਥੁ ਤੁਲਹੜਾ ਪਿਆਾਰਾ ਆਪਿ ਤਰੈ ਪ੍ਰਭੁ ਆਪੈ ॥ ਆਪੇ ਜਾਲੁ ਵਤਾਇਦਾ ਪਿਆਾਰਾ ਸਭੁ ਜਗੁ ਮਛੁਲੀ ਹਰਿ ਆਪੈ ॥ ਆਪਿ ਅਭੁਲੁ ਨ ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥ ੨ ॥ ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥ ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ ॥ ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥ ੩ ॥ ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ ॥ ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ ॥ ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥ ੪ ॥ ੩ ॥ ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪਿ ਤੋਲਿ ਤੁਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥ ੧ ॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥