੬੦੬
ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਾਰਾ ਬੰਨਿ ਬਕਰੀ ਸੀਹੁ ਹਢਾਇਆ ॥ ੨ ॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩ ॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥ ੪ ॥ ੪ ॥ ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥ ੧ ॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥ ੨ ॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦੀਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥ ੩ ॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਾਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥ ੪ ॥ ੫ ॥ ਸੋਰਠਿ ਮਹਲਾ ੪ ॥ ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥ ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ ॥ ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ ॥ ੧ ॥ ਮੇਰੇ ਮਨ ਜਪਿ ਰਾਮ ਨਾਮੁ ਓਮਾਹਾ ॥ ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ॥ ਰਹਾਉ ॥ ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ ॥ ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ ॥ ਕੁਵਲੀਆਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਚਾਹਾ ॥ ੨ ॥ ਆਪਿ ਅਖਾੜਾ ਪਾਇਦਾ ਪਿਆਰਾ ਕਰਿ ਵੇਖੈ ਆਪਿ ਚੋਜਾਹਾ ॥ ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ ॥ ਆਪੇ ਹੀ ਬਲੁ ਆਪਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥