੬੦੭
ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥ ੩ ॥ ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ ਆਪੇ ਜੁਗਤਿ ਹਥਾਹਾ ॥ ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥ ਜੋ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥ ੪ ॥ ੬ ॥ ਸੋਰਠਿ ਮਃ ੪ ਦੁਤੁਕੇ ॥ ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥ ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥ ੧ ॥ ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥ ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥ ਤੁ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥ ਸਤਿਗੁਰੁ ਪੁਰਖ ਮਿਲਿਆ ਪ੍ਰਭ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥ ੨ ॥ ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥ ਆਤਮ ਬ੍ਰਹਮੁ ਚੀਨਿ ਸੁਖ ਪਾਇਆ ਸਤਸੰਗਤਿ ਪੁਰਖ ਤੁਮਾਰੀ ॥ ੩ ॥ ਪੁਰਖੇ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥ ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥ ੪ ॥ ੭ ॥ ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥ ੧ ॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਰਹਿਆ ਭਾਇ ਸੁਭਾਈ ॥ ੨ ॥ ਮਨਮੁਖ ਭੂਖੇ ਦਸ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥ ੩ ॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥ ੪ ॥ ੮ ॥ ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੁ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥ ੧ ॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥ ੨ ॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥