੬੦੮
ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥ ੩ ॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥ ੪ ॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥ ੫ ॥ ੯ ॥
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥
ਕਿਸੁ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥ ੧ ॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥ ੨ ॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥ ੩ ॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥ ੪ ॥ ੧ ॥ ਸੋਰਠਿ ਮਹਲਾ ੫ ਘਰੁ ੧ ਚੌਤੁਕੇ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰ ॥ ਸਾਚਾ ਸਾਹਿਬੁ ਮਨਿ ਵਸੈ ਭਾਈ ਏਹਾ ਕਰਣੀ ਸਾਰ ॥ ਜਿਤੁ ਤਨਿ ਨਾਮੁ ਨ ਊਪਜੈ ਭਾਈ ਸੇ ਤਨ ਹੋਏ ਛਾਰ ॥ ਸਾਧਸੰਗਤਿ ਕਉ ਵਾਰਿਆ ਭਾਈ ਜਿਨ ਏਕੰਕਾਰ ਅਧਾਰ ॥ ੧ ॥ ਸੋਈ ਸਚੁ ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ ॥ ਗੁਰਿ ਪੂਰੈ ਜਾਣਾਇਆ ਭਾਈ ਤਿਸੁ ਬਿਨੁ ਅਵਰੁ ਨ ਕੋਇ ॥ ਰਹਾਉ ॥ ਨਾਮ ਵਿਹੂਣੇ ਪਚਿ ਮੁਏ ਭਾਈ ਗਣਤ ਨ ਜਾਇ ਗਣੀ ॥ ਵਿਣੁ ਸਚ ਸੋਚ ਨ ਪਾਈਐ ਭਾਈ ਸਾਚਾ ਅਗਮ ਧਣੀ ॥ ਆਵਣ ਜਾਣੁ ਨ ਚੁਕਈ ਭਾਈ ਝੂਠੀ ਦੁਨੀ ਮਣੀ ॥ ਗੁਰਮੁਖਿ ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥ ੨ ॥ ਸਿੰਮ੍ਰਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਨ ਜਾਇ ॥ ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ ॥ ਚਾਰੇ ਕੁੰਡਾ ਸੋਧੀਆ ਭਾਈ ਵਿਣੁ ਸਤਿਗੁਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥