੬੦੯
ਨਾਹੀ ਜਾਇ ॥ ਵਡਭਾਗੀ ਗੁਰੁ ਪਾਇਆ ਭਾਈ ਹਰਿ ਹਰਿ ਨਾਮੁ ਧਿਆਇ ॥ ੩ ॥ ਸਚੁ ਸਦਾ ਹੈ ਨਿਰਮਲਾ ਭਾਈ ਨਿਰਮਲ ਸਾਚੇ ਸੋਇ ॥ ਨਦਰਿ ਕਰੇ ਜਿਸੁ ਆਪਣੀ ਭਾਈ ਤਿਸੁ ਪਰਾਪਤਿ ਹੋਇ ॥ ਕੋਟਿ ਮਧੇ ਜਨੁ ਪਾਈਐ ਭਾਈ ਵਿਰਲਾ ਕੋਈ ਕੋਇ ॥ ਨਾਨਕ ਰਤਾ ਸਚਿ ਨਾਮਿ ਭਾਈ ਸੁਣਿ ਮਨੁ ਤਨੁ ਨਿਰਮਲੁ ਹੋਇ ॥ ੪ ॥ ੨ ॥ ਸੋਰਠਿ ਮਹਲਾ ੫ ਦੁਤੁਕੇ ॥ ਜਉ ਲਉ ਭਾਉ ਅਭਾਉ ਇਹੁ ਮਾਨੈ ਤਉ ਲਉ ਮਿਲਣੁ ਦੂਰਾਈ ॥ ਆਨ ਆਪਨਾ ਕਰਤ ਬੀਚਾਰਾ ਤਉ ਲਉ ਬੀਚੁ ਬਿਖਾਈ ॥ ੧ ॥ ਮਾਧਵੇ ਐਸੀ ਦੇਹੁ ਬੁਝਾਈ ॥ ਸੇਵਉ ਸਾਧ ਗਹਉ ਓਟ ਚਰਨਾ ਨਹ ਬਿਸਰੈ ਮੁਹਤੁ ਚਸਾਈ ॥ ਰਹਾਉ ॥ ਰੇ ਮਨ ਮੁਗਧ ਅਚੇਤ ਚੰਚਲ ਚਿਤ ਤੁਮ ਐਸੀ ਰਿਦੈ ਨ ਆਈ ॥ ਪ੍ਰਾਨਪਤਿ ਤਿਆਗਿ ਆਨ ਤੂ ਰਚਿਆ ਉਰਝਿਓ ਸੰਗਿ ਬੈਰਾਈ ॥ ੨ ॥ ਸੋਗੁ ਨ ਬਿਆਪੈ ਆਪੁ ਨ ਥਾਪੈ ਸਾਧਸੰਗਤਿ ਬੁਧਿ ਪਾਈ ॥ ਸਾਕਤ ਕਾ ਬਕਨਾ ਇਉ ਜਾਨਉ ਜੈਸੇ ਪਵਨੁ ਝੁਲਾਈ ॥ ੩ ॥ ਕੋਟਿ ਪਰਾਧ ਅਛਾਦਿਓ ਇਹੁ ਮਨੁ ਕਹਣਾ ਕਛੂ ਨ ਜਾਈ ॥ ਜਨ ਨਾਨਕ ਦੀਨ ਸਰਨਿ ਆਇਓ ਪ੍ਰਭ ਸਭੁ ਲੇਖਾ ਰਖਹੁ ਉਠਾਈ ॥ ੪ ॥ ੩ ॥ ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥ ੧ ॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥ ੨ ॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥ ੩ ॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥ ੪ ॥ ੪ ॥ ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਬਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥ ੧ ॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥ ੨ ॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥ ੩ ॥ ਵਡੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥