੬੧
ਨਾਮ ਪਿਆਰਿ ॥ ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥ ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥ ੩ ॥ ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥ ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥ ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥ ੪ ॥ ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥ ਸਾਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥ ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥ ੫ ॥ ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥ ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥ ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥ ੬ ॥ ਕਰਮਿ ਮਿਲੈ ਤਾ ਪਾਈਐ ਆਪਿ ਨ ਲਾਇਆ ਜਾਇ ॥ ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥ ੭ ॥ ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥ ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥ ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥ ੮ ॥ ੧੨ ॥ ਸਿਰੀਰਾਗੁ ਮਹਲਾ ੧ ॥ ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥ ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥ ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥ ੧ ॥ ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥ ੧ ॥ ਰਹਾਉ ॥ ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥ ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥ ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥ ੨ ॥ ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥ ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥ ਜੋ ਤੁਧੁ ਭਵਹਿ ਸੇ ਭਲੇ ਖੋਟਾ ਖਰਾ ਨ ਕੋਇ ॥ ੩ ॥ ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥ ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥ ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥ ੪ ॥ ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ ॥ ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥ ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ ॥ ੫ ॥ ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥ ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥ ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥ ੬ ॥ ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥ ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥ ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥ ੭ ॥ ਸਰਬੇ ਥਾਈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥