੬੧੦
ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥ ੪ ॥ ੫ ॥ ਸੋਰਠਿ ਮਹਲਾ ੫ ॥ ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥ ੧ ॥ ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ ਸੰਤਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥ ੨ ॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥ ੩ ॥ ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥ ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥ ੪ ॥ ੬ ॥ ਸੋਰਠਿ ਮਹਲਾ ੫ ॥ ਤਨ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥ ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ਸਰਬ ਕੁਸਲ ਤਬ ਥੀਆ ॥ ੧ ॥ ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥ ਜੋ ਜੋ ਸਰਣਿ ਪਰੈ ਸਾਧੂ ਕੀ ਸੋ ਪਾਰਗਰਾਮੀ ਕੀਆ ॥ ਰਹਾਉ ॥ ਕੋਟਿ ਪਰਾਧ ਮਿਟਹਿ ਜਨ ਸੇਵਾ ਹਰਿ ਕੀਰਤਨੁ ਰਸਿ ਗਾਈਐ ॥ ਈਹਾ ਸੁਖੁ ਆਗੈ ਮੁਖ ਊਜਲ ਜਨ ਕਾ ਸੰਗੁ ਵਡਭਾਗੀ ਪਾਈਐ ॥ ੨ ॥ ਰਸਨਾ ਏਕ ਅਨੇਕ ਗੁਣ ਪੂਰਨ ਜਨ ਕੀ ਕੇਤਕ ਉਪਮਾ ਕਹੀਐ ॥ ਅਗਮ ਅਗੋਚਰ ਸਦ ਅਬਿਨਾਸੀ ਸਰਣਿ ਸੰਤਨ ਕੀ ਲਹੀਐ ॥ ੩ ॥ ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ ਕੀ ਆਹੀ ॥ ਬੂਡਤ ਮੋਹ ਗ੍ਰਿਹ ਅੰਧ ਕੂਪ ਮਹਿ ਨਾਨਕ ਲੇਹੁ ਨਿਬਾਹੀ ॥ ੪ ॥ ੭ ॥ ਸੋਰਠਿ ਮਹਲਾ ੫ ਘਰੁ ੧ ॥ ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ ਆਸ ਪੁਜਾਈ ॥ ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥ ੧ ॥ ਤੇਰੀ ਅਕਥ ਕਥਾ ਕਥਨੁ ਨ ਜਾਈ ॥ ਗੁਣ ਨਿਧਾਨ ਸੁਖਦਾਤੇ ਸੁਆਮੀ ਸਭ ਤੇ ਊਚ ਬਡਾਈ ॥ ਰਹਾਉ ॥ ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ ਤੁਮ ਲਿਖਿ ਪਾਈ ॥ ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥ ੨ ॥ ਸਰਬ ਨਿਰੰਤਰਿ ਤੁਮਹਿ ਸਮਾਨੇ ਜਾ ਕਉ ਤੁਧੁ ਆਪਿ ਬੁਝਾਈ ॥ ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥ ੩ ॥ ਸੋਈ ਗਿਆਨੀ ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥ ਕਹੁ ਨਾਨਕ ਜਿਸੁ ਭਏ ਦਇਆਲਾ ਤਾ ਕਉ ਮਨ ਤੇ ਬਿਸਰਿ ਨ ਜਾਈ ॥ ੪ ॥ ੮ ॥ ਸੋਰਠਿ ਮਹਲਾ ੫ ॥ ਸਗਲ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥