੬੧੧
ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥ ਸੁਧੁ ਨ ਹੋਈਐ ਕਾਹੂ ਜਤਨਾ ਓੜਕਿ ਕੋ ਨ ਪਹੂਚੇ ॥ ੧ ॥ ਮੇਰੇ ਮਨ ਸਾਧ ਸਰਣਿ ਛੁਟਕਾਰਾ ॥ ਬਿਨੁ ਗੁਰ ਪੂਰੇ ਜਨਮ ਮਰਣੁ ਨ ਰਹਈ ਫਿਰਿ ਆਵਤ ਬਾਰੋ ਬਾਰਾ ॥ ਰਹਾਉ ॥ ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ ਓਰਝਿਓ ਸਗਲ ਸੰਸਾਰਾ ॥ ਪੂਰਨ ਭਗਤੁ ਪੁਰਖ ਸੁਆਮੀ ਕਾ ਸਰਬ ਥੋਕ ਤੇ ਨਿਆਰਾ ॥ ੨ ॥ ਨਿੰਦਉ ਨਾਹੀ ਕਾਹੂ ਬਾਤੈ ਏਹੁ ਖਸਮ ਕਾ ਕੀਆ ॥ ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ ਮਿਲਿ ਸਾਧਸੰਗਤਿ ਨਾਉ ਲੀਆ ॥ ੩ ॥ ਪਾਰਬ੍ਰਹਮ ਪਰਮੇਸੁਰ ਸਤਿਗੁਰ ਸਭਨਾ ਕਰਤ ਉਧਾਰਾ ॥ ਕਹੁ ਨਾਨਕ ਗੁਰ ਬਿਨੁ ਨਹੀ ਤਰੀਐ ਇਹੁ ਪੂਰਨ ਤਤੁ ਬੀਚਾਰਾ ॥ ੪ ॥ ੯ ॥ ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥ ੧ ॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥ ੨ ॥ ਸ੍ਰਵਨੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥ ੩ ॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥ ੪ ॥ ੧੦ ॥ ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥ ੧ ॥ ਪ੍ਰਭ ਬਾਣੀ ਸਬਦੁ ਸੁਭਾਇਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥ ੨ ॥ ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੇ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥ ੩ ॥ ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥ ੪ ॥ ੧੧ ॥

ਸੋਰਠਿ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ਸੁਣਿ ਮੀਤਾ ਜੀਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥