੬੧੨
ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥ ੧ ॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥ ੨ ॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥ ੩ ॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥ ੪ ॥ ੧ ॥ ੧੨ ॥ ਸੋਰਠਿ ਮਹਲਾ ੫ ॥ ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥ ਪ੍ਰਤਿਪਾਲੈ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥ ੧ ॥ ਹਰਿ ਆਰਾਧਿ ਨ ਜਾਨਾ ਰੇ ॥ ਹਰਿ ਹਰਿ ਗੁਰ ਗੁਰ ਕਰਤਾ ਰੇ ॥ ਹਰਿ ਜੀਉ ਨਾਮੁ ਪਰਿਓ ਰਾਮ ਦਾਸੁ ॥ ਰਹਾਉ ॥ ਦੀਨ ਦਇਆਲ ਕ੍ਰਿਪਾਲ ਸੁਖ ਸਾਗਰ ਸਰਬ ਘਟਾ ਭਰਪੂਰੀ ਰੇ ॥ ਪੇਖਤ ਸੁਨਤ ਸਦਾ ਹਤ ਸੰਗੇ ਮੈ ਮੂਰਖ ਜਾਨਿਆ ਦੂਰੀ ਰੇ ॥ ੨ ॥ ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥ ਕਰਉ ਬੇਨਤੀ ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥ ੩ ॥ ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥ ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥ ੪ ॥ ੨ ॥ ੧੩ ॥ ਸੋਰਠਿ ਮਹਲਾ ੫ ॥ ਜਿਨਾ ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ ਸਭਿ ਗਇਆ ॥ ਸਹਜ ਸੈਨ ਅਰੁ ਸੁਖਮਨ ਨਾਰੀ ਊਧ ਕਮਲ ਬਿਗਸਇਆ ॥ ੧ ॥ ਦੇਖਹੁ ਅਚਰਜੁ ਭਇਆ ॥ ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ ਸੋ ਰਿਦੈ ਗੁਰ ਦਇਆ ॥ ਰਹਾਉ ॥ ਜੋਇ ਦੂਤ ਮੋਹਿ ਬਹਤੁ ਸੰਤਾਵਤ ਤੇ ਭਇਆਨਕ ਭਇਆ ॥ ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ ਤੇਰੀ ਸਰਨਇਆ ॥ ੨ ॥ ਜਹ ਭੰਡਾਰੁ ਗੋਬਿੰਦ ਕਾ ਖੁਲਿਆ ਜਿਹ ਪ੍ਰਾਪਤਿ ਤਿਹ ਲਇਆ ॥ ਏਕੁ ਰਤਨੁ ਮੋ ਕਉ ਗੁਰਿ ਦੀਨਾ ਮੇਰਾ ਮਨੁ ਤਨੁ ਸੀਤਲੁ ਥਿਆ ॥ ੩ ॥ ਏਕ ਬੂੰਦ ਗੁਰਿ ਅੰਮ੍ਰਿਤੁ ਦੀਨੋ ਤਾ ਅਟਲੁ ਅਮਰੁ ਨ ਮੁਆ ॥ ਭਗਤਿ ਭੰਡਾਰ ਗੁਰਿ ਨਾਨਕ ਕਉ ਸਉਪੇ ਫਿਰਿ ਲੇਖਾ ਮੂਲਿ ਨ ਲਇਆ ॥ ੪ ॥ ੩ ॥ ੧੪ ॥ ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥ ੧ ॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥