੬੧੩
ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥ ੨ ॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥ ੩ ॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥ ੪ ॥ ੪ ॥ ੧੫ ॥ ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥ ੧ ॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥ ੨ ॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥ ੩ ॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥ ੪ ॥ ੫ ॥ ੧੬ ॥ ਸੋਰਠਿ ਮਹਲਾ ੫ ॥ ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨੁ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥ ੧ ॥ ਮਾਧੋ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥ ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥ ੨ ॥ ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥ ੩ ॥ ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥ ੪॥ ੬ ॥ ੧੭ ॥ ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥ ੧ ॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥ ੨ ॥ ਖਿਨ ਮਹਿ ਅਵਰੁ ਖਿਨੈ ਮਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥