੬੧੪
ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥ ੩ ॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥ ੪ ॥ ੭ ॥ ੧੮ ॥ ਸੋਰਠਿ ਮਹਲਾ ੫ ॥ ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥ ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਣਾ ॥ ੧ ॥ ਹਮ ਸੰਤਨ ਸਿਉ ਬਣਿ ਆਈ ॥ ਪੂਰਬਿ ਲਿਖਿਆ ਪਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥ ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥ ੨ ॥ ਸੰਤਨ ਮੋ ਕਉ ਪੂੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥ ਧਰਮਰਾਇ ਅਬ ਕਹਾ ਕਰੈਗੋ ਜਉ ਫਾਟਿਓ ਸਗਲੋ ਲੇਖਾ ॥ ੩ ॥ ਮਹਾ ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ ਰਤੇ ਬਿਸਮਾਦੇ ॥ ੪ ॥ ੮ ॥ ੧੯ ॥ ਸੋਰਠਿ ਮਃ ੫ ॥ ਜੇਤੀ ਸਮਗ੍ਰੀ ਦੇਖਹ ਰੇ ਨਰ ਤੇਤੀ ਹੀ ਛਡਿ ਜਾਨੀ ॥ ਰਾਮ ਨਾਮ ਸੰਗਿ ਕਰਿ ਬਿਉਹਾਰਾ ਪਾਵਹਿ ਪਦੁ ਨਿਰਬਾਨੀ ॥ ੧ ॥ ਪਿਆਰੇ ਤੂ ਮੇਰੋ ਸੁਖਦਾਤਾ ॥ ਗੁਰਿ ਪੂਰੈ ਦੀਆ ਉਪਦੇਸਾ ਤੁਮ ਹੀ ਸੰਗਿ ਪਰਾਤਾ ॥ ਰਹਾਉ ॥ ਕਾਮ ਕ੍ਰੋਧ ਲੋਭ ਮੋਹ ਅਭਿਮਾਨਾ ਤਾ ਮਹਿ ਸੁਖੁ ਨਹੀ ਪਾਈਐ ॥ ੨ ॥ ਘਾਲ ਨ ਭਾਨੈ ਅੰਤਰ ਬਿਧਿ ਜਾਨੈ ਤਾ ਕੀ ਕਰਿ ਮਨ ਸੇਵਾ ॥ ਕਰਿ ਪੂਜਾ ਹੋਮਿ ਇਹੁ ਮਨੂਆ ਅਕਾਲ ਮੂਰਤਿ ਗੁਰਦੇਵਾ ॥ ੩ ॥ ਗੋਬਿਦ ਦਾਮੋਦਰ ਦਇਆਲ ਮਾਧਵੇ ਪਾਰਬ੍ਰਹਮ ਨਿਰੰਕਾਰਾ ॥ ਨਾਮੁ ਵਰਤਣਿ ਨਾਮੋ ਵਾਲੇਵਾ ਨਾਮੁ ਨਾਨਕ ਪ੍ਰਾਨ ਅਧਾਰਾ ॥ ੪ ॥ ੯ ॥ ੨੦ ॥ ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥ ੧ ॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥ ੨ ॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥ ੩ ॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥