੬੧੫
੪ ॥ ੧੦ ॥ ੨੧ ॥ ਸੋਰਠਿ ਮਹਲਾ ੫ ॥ ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ ਤੇ ਕਛੂ ਨ ਪਾਈਐ ॥ ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥ ੧ ॥ ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥ ਬਿਨਸੈ ਕਾਚੀ ਦੇਹ ਅਗਿਆਨੀ ॥ ਰਹਾਉ ॥ ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਵਡਾਈ ॥ ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥ ੨ ॥ ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਨ ਕੀਨਾ ॥ ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥ ੩ ॥ ਸਾਦ ਬਿਕਾਰ ਬਿਖੈ ਰਸ ਮਾਤੋ ਅਸੰਖ ਖਤੇ ਕਰਿ ਫੇਰੇ ॥ ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥ ੪ ॥ ੧੧ ॥ ੨੨ ॥ ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥ ੧ ॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥ ੨ ॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥ ੩ ॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥ ੪ ॥ ੧੨ ॥ ੨੩ ॥ ਸੋਰਠਿ ਮਹਲਾ ੫ ॥ ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥ ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥ ੧ ॥ ਮੇਰਾ ਗੁਰੁ ਹੋਆ ਆਪਿ ਸਹਾਈ ॥ ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥ ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥ ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥ ੨ ॥ ਜੈ ਜੈਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥ ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥ ੩ ॥ ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥ ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥ ੪ ॥ ੧੩ ॥ ੨੪ ॥ ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥ ੧ ॥ ਪ੍ਰਭ ਜੀਉ ਤੁ ਨੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥