੬੧੬
ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥ ੨ ॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥ ੩ ॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥ ੪ ॥ ੧੪ ॥ ੨੫ ॥ ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥ ੧ ॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥ ੨ ॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥ ੩ ॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥ ੪ ॥ ੧੫ ॥ ੨੬ ॥ ਸੋਰਠਿ ਮਹਲਾ ੫ ॥ ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥ ਗੁਰ ਪੂਰੇ ਕੀ ਬਾਣੀ ਜਪਿ ਅਨਦੁ ਕਰਹੁ ਨਿਤ ਪ੍ਰਾਣੀ ॥ ੧ ॥ ਹਰਿ ਸਾਚਾ ਸਿਮਰਹੁ ਭਾਈ ॥ ਸਾਧ ਸੰਗਿ ਸਦਾ ਸੁਖੁ ਪਾਈਐ ਹਰਿ ਬਿਸਰਿ ਨ ਕਬਹੂ ਜਾਈ ॥ ਰਹਾਉ ॥ ਅੰਮ੍ਰਿਤ ਨਾਮੁ ਪਰਮੇਸਰੁ ਤੇਰਾ ਜੋ ਸਿਮਰੈ ਸੋ ਜੀਵੈ ॥ ਜਿਸ ਨੋ ਕਰਮਿ ਪਰਾਪਤਿ ਹੋਵੈ ਸੋ ਜਨੁ ਨਿਰਮਲੁ ਥੀਵੈ ॥ ੨ ॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਗੁਰ ਚਰਣੀ ਮਨੁ ਲਾਗਾ ॥ ਗੁਣ ਗਾਵਤ ਅਚੁਤ ਅਬਿਨਾਸੀ ਅਨਦਿਨੁ ਹਰਿ ਰੰਗਿ ਜਾਗਾ ॥ ੩ ॥ ਮਨ ਇਛੇ ਸੇਈ ਫਲ ਪਾਏ ਹਰਿ ਕੀ ਕਥਾ ਸੁਹੇਲੀ ॥ ਆਦਿ ਅੰਤਿ ਮਧਿ ਨਾਨਕ ਕਉ ਸੋ ਪ੍ਰਭੁ ਹੋਆ ਬੇਲੀ ॥ ੪ ॥ ੧੬ ॥ ੨੭ ॥ ਸੋਰਠਿ ਮਹਲਾ ੫ ਪੰਚਪਦਾ ॥ ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥ ੧ ॥ ਸੰਤਹੁ ਇਹਾ ਬਤਾਵਹੁ ਕਾਰੀ ॥ ਜਿਤੁ ਹਉਮੈ ਗਰਬੁ ਨਿਵਾਰੀ ॥ ੧ ॥ ਰਹਾਉ ॥ ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥ ੨ ॥ ਪੇਖਿਓ ਪ੍ਰਭ ਜੀਓ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥ ੩ ॥ ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥ ੪ ॥ ਕਹ ਨਾਨਕ ਜਿਸੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥