੬੧੭
ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥ ੫ ॥ ੧੭ ॥ ੨੮ ॥

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥ ੧ ॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥ ੧ ॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥ ੨ ॥ ੧ ॥ ੨੯ ॥ ਸੋਰਠਿ ਮਹਲਾ ੫ ॥ ਜਾ ਕੈ ਸਿਮਰਣਿ ਹੋਇ ਅਨੰਦਾ ਬਿਨਸੈ ਜਨਮ ਮਰਣ ਭੈ ਦੁਖੀ ॥ ਚਾਰਿ ਪਦਾਰਥ ਨਵ ਨਿਧਿ ਪਾਵਹਿ ਬਹਰਿ ਨ ਤ੍ਰਿਸਨਾ ਭੁਖੀ ॥ ੧ ॥ ਜਾ ਕੋ ਨਾਮੁ ਲੈਤ ਤੂ ਸੁਖੀ ॥ ਸਾਸਿ ਸਾਸਿ ਧਿਆਵਹੁ ਠਾਕੁਰ ਕਉ ਮਨ ਤਨ ਜੀਅਰੇ ਮੁਖੀ ॥ ੧ ॥ ਰਹਾਉ ॥ ਸਾਂਤਿ ਪਾਵਹਿ ਹੋਵਹਿ ਮਨ ਸੀਤਲ ਅਗਨਿ ਨ ਅੰਤਰਿ ਧੁਖੀ ॥ ਗੁਰ ਨਾਨਕ ਕਉ ਪ੍ਰਭੂ ਦਿਖਾਇਆ ਜਲਿ ਥਲਿ ਤ੍ਰਿਭਵਣਿ ਰੁਖੀ ॥ ੨ ॥ ੨ ॥ ੩੦ ॥ ਸੋਰਠਿ ਮਹਲਾ ੫ ॥ ਕਾਮ ਕ੍ਰੋਧ ਲੋਭ ਝੂਠ ਨਿੰਦਾ ਇਨ ਤੇ ਆਪਿ ਛਡਾਵਹੁ ॥ ਇਹ ਭੀਤਰ ਤੇ ਇਨ ਕਉ ਡਾਰਹੁ ਆਪਨ ਨਿਕਟਿ ਬੁਲਾਵਹੁ ॥ ੧ ॥ ਅਪੁਨੀ ਬਿਧਿ ਆਪਿ ਜਨਾਵਹੁ ॥ ਹਰਿ ਜਨ ਮੰਗਲ ਗਾਵਹੁ ॥ ੧ ॥ ਰਹਾਉ ॥ ਬਿਸਰੁ ਨਾਹੀ ਕਬਹੂ ਹੀਏ ਤੇ ਇਹ ਬਿਧਿ ਮਨ ਮਹਿ ਪਾਵਹੁ ॥ ਗੁਰੁ ਪੂਰਾ ਭੇਟਿਓ ਵਡਭਾਗੀ ਜਨ ਨਾਨਕ ਕਤਹਿ ਨ ਧਾਵਹੁ ॥ ੨ ॥ ੩ ॥ ੩੧ ॥ ਸੋਰਠਿ ਮਹਲਾ ੫ ॥ ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ ਘਾਲ ਨ ਜਾਈ ॥ ਤਿਸੁ ਪ੍ਰਭ ਤਿਆਗਿ ਅਵਰ ਕਤ ਰਾਚਹੁ ਜੋ ਸਭ ਮਹਿ ਰਹਿਆ ਸਮਾਈ ॥ ੧ ॥ ਹਰਿ ਹਰਿ ਸਿਮਰਹੁ ਸੰਤ ਗੋਪਾਲਾ । ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥ ੧ ॥ ਰਹਾਉ ॥ ਸਾਰਿ ਸਮਾਲੈ ਨਿਤਿ ਪ੍ਰਤਿਪਾਲੈ ਪ੍ਰੇਮ ਸਹਿਤ ਗਲਿ ਲਾਵੈ ॥ ਕਹੁ ਨਾਨਕ ਪ੍ਰਭ ਤੁਮਰੇ ਬਿਸਰਤ ਜਗਤ ਜੀਵਨੁ ਕੈਸੇ ਪਾਵੈ ॥ ੨ ॥ ੪ ॥ ੩੨ ॥ ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਨਿ ਬਿਰਲਾ ਪਾਵੈ ਕੋਈ ॥ ੧ ॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥