੬੧੮
ਹੋਈ ॥ ੧ ॥ ਰਹਾਉ ॥ ਵਡਭਾਗੀ ਸਾਧ ਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕ ਦਾਸ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥ ੨ ॥ ੫ ॥ ੩੩ ॥ ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥ ੧ ॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥ ੧ ॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥ ੨ ॥ ੬ ॥ ੩੪ ॥ ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥ ੧ ॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥ ੧ ॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥ ੨ ॥ ੭ ॥ ੩੫ ॥ ਸੋਰਠਿ ਮਃ ੫ ॥ ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥ ਅਸਥਿਰ ਭਏ ਲਾਗਿ ਹਰਿ ਚਰਣੀ ਗੋਵਿੰਦ ਕੇ ਗੁਣ ਗਾਏ ॥ ੧ ॥ ਭਲੋ ਸਮੂਰਤੁ ਪੂਰਾ ॥ ਸਾਂਤਿ ਸਹਜ ਆਨੰਦ ਨਾਮੁ ਜਪਿ ਵਾਜੇ ਅਨਹਦ ਤੂਰਾ ॥ ੧ ॥ ਰਹਾਉ ॥ ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ ॥ ਹਰਿ ਨਾਮੁ ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥ ੨ ॥ ੮ ॥ ੩੬ ॥ ਸੋਰਠਿ ਮਹਲਾ ੫ ॥ ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥ ਭਏ ਕ੍ਰਿਪਾਲ ਪੂਰਨ ਪਰਮੇਸਰ ਨਾਮ ਨਿਧਾਨ ਮਨਿ ਚੀਨੇ ॥ ੧ ॥ ਮੇਰੋ ਗੁਰੁ ਰਖਵਾਰੋ ਮੀਤ ॥ ਦੂਣ ਚਊਣੀ ਦੇ ਵਡਿਆਈ ਸੋਭਾ ਨੀਤਾ ਨੀਤ ॥ ੧ ॥ ਰਹਾਉ ॥ ਜੀਅ ਜੰਤ ਪ੍ਰਭਿ ਸਗਲ ਉਧਾਰੇ ਦਰਸਨੁ ਦੇਖਣਹਾਰੇ ॥ ਗੁਰ ਪੂਰੇ ਕੀ ਅਚਰਜ ਵਡਿਆਈ ਨਾਨਕ ਸਦ ਬਲਿਹਾਰੇ ॥ ੨ ॥ ੯ ॥ ੩੭ ॥ ਸੋਰਠਿ ਮਹਲਾ ੫ ॥ ਸੰਚਨਿ ਕਰਉ ਨਾਮ ਧਨੁ ਨਿਰਮਲ ਥਾਤੀ ਅਗਮ ਅਪਾਰ ॥ ਬਿਲਛਿ ਬਿਨੋਦ ਆਨੰਦ ਸੁਖ ਮਾਣਹੁ ਖਾਇ ਜੀਵਹੁ ਸਿਖ ਪਰਵਾਰ ॥ ੧ ॥ ਹਰਿ ਕੇ ਚਰਨ ਕਮਲ ਆਧਾਰ ॥ ਸੰਤ ਪ੍ਰਸਾਦਿ ਪਾਇਓ ਸਚ ਬੋਹਿਥੁ ਚੜਿ ਲੰਘਉ ਬਿਖੁ ਸੰਸਾਰ ॥ ੧ ॥ ਰਹਾਉ ॥ ਭਏ ਕ੍ਰਿਪਾਲ ਪੂਰਨ ਅਬਿਨਾਸੀ ਆਪਹਿ ਕੀਨੀ ਸਾਰ ॥ ਪੇਖਿ ਪੇਖਿ ਨਾਨਕ ਬਿਗਸਾਨੋ ਨਾਨਕ ਨਾਹੀ ਸੁਮਾਰ ॥ ੨ ॥ ੧੦ ॥ ੩੮ ॥ ਸੋਰਠਿ ਮਹਲਾ ੫ ॥ ਗੁਰਿ ਪੂਰੈ ਅਪਨੀ ਕਲ ਧਾਰੀ ਸਭ ਘਟ ਉਪਜੀ ਦਇਆ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥