੬੧੯
ਆਪੇ ਮੇਲਿ ਵਡਾਈ ਕੀਨੀ ਕੁਸਲ ਖੇਮ ਸਭ ਭਇਆ ॥ ੧ ॥ ਸਤਿਗੁਰੁ ਪੂਰਾ ਮੇਰੈ ਨਾਲਿ ॥ ਪਾਰਬ੍ਰਹਮੁ ਜਪਿ ਸਦਾ ਨਿਹਾਲ ॥ ਰਹਾਉ ॥ ਅੰਤਰਿ ਬਾਹਰਿ ਥਾਨ ਥਨੰਤਰਿ ਜਤ ਕਤ ਪੇਖਉ ਸੋਈ ॥ ਨਾਨਕ ਗੁਰੁ ਪਾਇਓ ਵਡਭਾਗੀ ਤਿਸੁ ਜੇਵਡੁ ਅਵਰੁ ਨ ਕੋਈ ॥ ੨ ॥ ੧੧ ॥ ੩੯ ॥ ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥ ੧ ॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥ ੨ ॥ ੧੨ ॥ ੪੦ ॥ ਸੋਰਠਿ ਮਹਲਾ ੫ ॥ ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ ਰਤਨੁ ਜਸੁ ਗਾਈ ॥ ਮਿਟਿ ਗਈ ਚਿੰਤਾ ਸਿਮਰਿ ਅਨੰਤਾ ਸਾਗਰੁ ਤਰਿਆ ਭਾਈ ॥ ੧ ॥ ਹਿਰਦੈ ਹਰਿ ਕੇ ਚਰਣ ਵਸਾਈ ॥ ਸੁਖੁ ਪਾਇਆ ਸਹਜ ਧੁਨਿ ਉਪਜੀ ਰੋਗਾ ਘਾਣਿ ਮਿਟਾਈ ॥ ਰਹਾਉ ॥ ਕਿਆ ਗੁਣ ਤੇਰੇ ਆਖਿ ਵਖਾਣਾ ਕੀਮਤਿ ਕਹਣੁ ਨ ਜਾਈ ॥ ਨਾਨਕ ਭਗਤ ਭਏ ਅਬਿਨਾਸੀ ਅਪੁਨਾ ਪ੍ਰਭੁ ਭਇਆ ਸਹਾਈ ॥ ੨ ॥ ੧੩ ॥ ੪੧ ॥ ਸੋਰਠਿ ਮਃ ੫ ॥ ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥ ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ ਹਮਾਰੀ ॥ ੧ ॥ ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥ ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥ ਰਹਾਉ ॥ ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥ ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ ਸਗਲ ਅੰਦੇਸਾ ॥ ੨ ॥ ੧੪ ॥ ੪੨ ॥ ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪੁ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥ ੧ ॥ ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ ਜੈ ਜੈਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮ ਰਖਵਾਲਾ ॥ ੨ ॥ ੧੫ ॥ ੪੩ ॥ ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥ ੧ ॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥