੬੨੦
ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥ ੨ ॥ ੧੬ ॥ ੪੪ ॥ ਸੋਰਠਿ ਮਹਲਾ ੫ ॥ ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥ ੧ ॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥ ੨ ॥ ੧੭ ॥ ੪੫ ॥ ਸੋਰਠਿ ਮਹਲਾ ੫ ॥ ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥ ੧ ॥ ਹਰਿ ਜਨਿ ਸਿਮਰਿਆ ਨਾਮ ਅਧਾਰਿ ॥ ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥ ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿਗੋਵਿਦੁ ਗੁਰਿ ਰਾਖਿਆ ॥ ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥ ੨ ॥ ੧੮ ॥ ੪੬ ॥ ਸੋਰਠਿ ਮਹਲਾ ੫ ॥ ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥ ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ ॥ ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥ ੧ ॥ ਹਰਿ ਕੇ ਚਰਣ ਰਿਦੈ ਉਰਿ ਧਾਰਿ ॥ ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣਹਾਰੁ ॥ ੧ ॥ ਰਹਾਉ ॥ ਤਿਸ ਕੀ ਸਰਣੀ ਊਬਰੈ ਭਾਈ ਜਿਨਿ ਰਚਿਆ ਸਭੁ ਕੋਇ ॥ ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥ ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ ॥ ੨ ॥ ੧੯ ॥ ੪੭ ॥ ਸੋਰਠਿ ਮਹਲਾ ੫ ॥ ਸੰਤਹੁ ਹਰਿ ਹਰਿ ਨਾਮੁ ਧਿਆਈ ॥ ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ ਚਿੰਦਿਅੜਾ ਫਲੁ ਪਾਈ ॥ ੧ ॥ ਰਹਾਉ ॥ ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥ ੧ ॥ ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੋ ॥ ਨਾਨਕ ਪਤਿ ਰਾਖੀ ਪਰਮੇਸਰਿ ਉਧਰਿਆ ਸਭੁ ਸੰਸਾਰੋ ॥ ੨ ॥ ੨੦ ॥ ੪੮ ॥ ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿਗੋਵਿਦੁ ਨਵਾ ਨਿਰੋਆ ॥ ੧ ॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥