੬੨੧
ਸਤਿਗੁਰ ਕੈ ਬਲਿ ਜਾਂਈ ॥ ੧ ॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥ ੨ ॥ ੨੧ ॥ ੪੯ ॥ ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥ ੧ ॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥ ੧ ॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥ ੨ ॥ ੨੨ ॥ ੫੦ ॥

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥ ੧ ॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥ ੨ ॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥ ੩ ॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥ ੪ ॥ ੧ ॥ ੫੧ ॥ ਸੋਰਠਿ ਮਹਲਾ ੫ ॥ ਹਿਰਦੈ ਨਾਮੁ ਵਸਾਇਹੁ ॥ ਘਰਿ ਬੈਠੇ ਗੁਰੂ ਧਿਆਇਹੁ ॥ ਗੁਰਿ ਪੂਰੈ ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥ ੧ ॥ ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ ਕਹਣੁੁ ਨ ਜਾਈ ॥ ਸਿਰਿ ਸਾਹਾ ਪਾਤਿਸਾਹਾ ॥ ਗੁਰ ਭੇਟਤ ਮਨਿ ਓਮਾਹਾ ॥ ੨ ॥ ਸਗਲ ਪਰਾਛਤ ਲਾਥੇ ॥ ਮਿਲਿ ਸਾਧਸੰਗਤਿ ਕੈ ਸਾਥੇ ॥ ਗੁਣ ਨਿਧਾਨ ਹਰਿ ਨਾਮਾ ॥ ਜਪਿ ਪੂਰਨ ਹੋਏ ਕਾਮਾ ॥ ੩ ॥ ਗੁਰਿ ਕੀਨੋ ਮੁਕਤਿ ਦੁਆਰਾ ॥ ਸਭ ਸ੍ਰਿਸਟਿ ਕਰੈ ਜੈਕਾਰਾ ॥ ਨਾਨਕ ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ ॥ ੪ ॥ ੨ ॥ ੫੨ ॥ ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥