੬੨੨
ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥ ੧ ॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥ ੧ ॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਲਿਕਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥ ੨ ॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥ ੩ ॥ ਬਿਘਨ ਬਿਨਾਸਨ ਸਭ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥ ੪ ॥ ੩ ॥ ੫੩ ॥ ਸੋਰਠਿ ਮਹਲਾ ੫ ॥ ਸਾਹਿਬੁ ਗੁਨੀ ਗਹੇਰਾ ॥ ਘਰੁ ਲਸਕਰੁ ਸਭੁ ਤੇਰਾ ॥ ਰਖਵਾਲੇ ਗੁਰ ਗੋਪਾਲਾ ॥ ਸਭਿ ਜੀਅ ਭਏ ਦਇਆਲਾ ॥ ੧ ॥ ਜਪਿ ਅਨਦਿ ਰਹਉ ਗੁਰ ਚਰਣਾ ॥ ਭਉ ਕਤਹਿ ਨਹੀ ਪ੍ਰਭ ਸਰਣਾ ॥ ਰਹਾਉ ॥ ਤੇਰਿਆ ਦਾਸਾ ਰਿਦੈ ਮੁਰਾਰੀ ॥ ਪ੍ਰਭਿ ਅਬਿਚਲ ਨੀਵ ਉਸਾਰੀ ॥ ਬਲੁ ਧਨੁ ਤਕੀਆ ਤੇਰਾ ॥ ਤੂ ਭਾਰੋ ਠਾਕੁਰੁ ਮੇਰਾ ॥ ੨ ॥ ਜਿਨਿ ਜਿਨਿ ਸਾਧਸੰਗੁ ਪਾਇਆ ॥ ਸੋ ਪ੍ਰਭਿ ਆਪਿ ਤਰਾਇਆ ॥ ਕਰਿ ਕਿਰਪਾ ਨਾਮ ਰਸੁ ਦੀਆ ॥ ਕੁਸਲ ਖੇਮ ਸਭ ਥੀਆ ॥ ੩ ॥ ਹੋਏ ਪ੍ਰਭੂ ਸਹਾਈ ॥ ਸਭ ਉਠਿ ਲਾਗੀ ਪਾਈ ॥ ਸਾਸਿ ਸਾਸਿ ਪ੍ਰਭੁ ਧਿਆਈਐ ॥ ਹਰਿ ਮੰਗਲੁ ਨਾਨਕ ਗਾਈਐ ॥ ੪ ॥ ੪ ॥ ੫੪ ॥ ਸੋਰਠਿ ਮਹਲਾ ੫ ॥ ਸੂਖ ਸਹਜ ਆਨੰਦਾ ॥ ਪ੍ਰਭੁ ਮਿਲਿਓ ਮਨਿ ਭਾਵੰਦਾ ॥ ਪੂਰੈ ਗੁਰਿ ਕਿਰਪਾ ਧਾਰੀ ॥ ਤਾ ਗਤਿ ਭਈ ਹਮਾਰੀ ॥ ੧ ॥ ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥ ਨਿਤ ਬਾਜੇ ਅਨਹਤ ਬੀਨਾ ॥ ਰਹਾਉ ॥ ਹਰਿ ਚਰਣ ਕੀ ਓਟ ਸਤਾਣੀ ॥ ਸਭ ਚੂਕੀ ਕਾਣਿ ਲੋਕਾਣੀ ॥ ਜਗਜੀਵਨੁ ਦਾਤਾ ਪਾਇਆ ॥ ਹਰਿ ਰਸਕਿ ਰਸਕਿ ਗੁਣ ਗਾਇਆ ॥ ੨ ॥ ਪ੍ਰਭ ਕਾਟਿਆ ਜਮ ਕਾ ਫਾਸਾ ॥ ਮਨ ਪੂਰਨ ਹੋਈ ਆਸਾ ॥ ਜਹ ਪੇਖਾ ਤਹ ਸੋਈ ॥ ਹਰਿ ਪ੍ਰਭ ਬਿਨੁ ਅਵਰੁ ਨ ਕੋਈ ॥ ੩ ॥ ਕਰਿ ਕਿਰਪਾ ਪ੍ਰਭਿ ਰਾਖੇ ॥ ਸਭਿ ਜਨਮ ਜਨਮ ਦੁਖ ਲਾਥੇ ॥ ਨਿਰਭਉ ਨਾਮੁ ਧਿਆਇਆ ॥ ਅਟਲ ਸੁਖੁ ਨਾਨਕ ਪਾਇਆ ॥ ੪ ॥ ੫ ॥ ੫੫ ॥ ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥ ੧ ॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥