੬੨੩
ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥ ੨ ॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥ ੩ ॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥ ੪ ॥ ੬ ॥ ੫੬ ॥ ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥ ੧ ॥ ਸੰਤਹ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥ ੧ ॥ ਰਹਾਉ ॥ ਜੈ ਜੈਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥ ੨ ॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥ ੩ ॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥ ੪ ॥ ੭ ॥ ੫੭ ॥ ਸੋਰਠਿ ਮਹਲਾ ੫ ॥ ਪਾਰਬ੍ਰਹਮਿ ਨਿਬਾਹੀ ਪੂਰੀ ॥ ਕਾਈ ਬਾਤ ਨ ਰਹੀਆ ਊਰੀ ॥ ਗੁਰਿ ਚਰਨ ਲਾਇ ਨਿਸਤਾਰੇ ॥ ਹਰਿ ਹਰਿ ਨਾਮੁ ਸਮਾੑਰੇ ॥ ੧ ॥ ਅਪਨੇ ਦਾਸ ਕਾ ਸਦਾ ਰਖਵਾਲਾ ॥ ਕਰਿ ਕਿਰਪਾ ਅਪੁਨੇ ਕਰਿ ਰਾਖੇ ਮਾਤ ਪਿਤਾ ਜਿਉ ਪਾਲਾ ॥ ੧ ॥ ਰਹਾਉ ॥ ਵਡਭਾਗੀ ਸਤਿਗੁਰੁ ਪਾਇਆ ॥ ਜਿਨਿ ਜਮ ਕਾ ਪੰਥੁ ਮਿਟਾਇਆ ॥ ਹਰਿ ਭਗਤਿ ਭਾਇ ਚਿਤੁ ਲਾਗਾ ॥ ਜਪਿ ਜੀਵਹਿ ਸੇ ਵਡਭਾਗਾ ॥ ੨ ॥ ਹਰਿ ਅੰਮ੍ਰਿਤ ਬਾਣੀ ਗਾਵੈ ॥ ਸਾਧਾ ਕੀ ਧੂਰੀ ਨਾਵੈ ॥ ਅਪੁਨਾ ਨਾਮੁ ਆਪੇ ਦੀਆ ॥ ਪ੍ਰਭ ਕਰਣਹਾਰ ਰਖਿ ਲੀਆ ॥ ੩ ॥ ਹਰਿ ਦਰਸਨ ਪ੍ਰਾਨ ਅਧਾਰਾ ॥ ਇਹੁ ਪੂਰਨ ਬਿਮਲ ਬੀਚਾਰਾ ॥ ਕਰਿ ਕਿਰਪਾ ਅੰਤਰਜਾਮੀ ॥ ਦਾਸ ਨਾਨਕ ਸਰਣਿ ਸੁਆਮੀ ॥ ੪ ॥ ੮ ॥ ੫੮ ॥ ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥ ੧ ॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥ ੧ ॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥ ੨ ॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥