੬੨੪
ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥ ੩ ॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥ ੪॥ ੯ ॥ ੫੯ ॥ ਸੋਰਠਿ ਮਹਲਾ ੫ ॥ ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥ ੧ ॥ ਗੁਰ ਕੇ ਚਰਨ ਕਵਲ ਰਿਦ ਧਾਰੇ ॥ ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥ ੧ ॥ ਰਹਾਉ ॥ ਮਿਲਿ ਸਾਧੂ ਦੁਰਮਤਿ ਖੋਏ ॥ ਪਤਿਤ ਪੁਨੀਤ ਸਭ ਹੋਏ ॥ ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥ ੨ ॥ ਗੁਨ ਗੋਬਿੰਦ ਨਿਤ ਗਾਈਐ ॥ ਸਾਧਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥ ੩ ॥ ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥ ੪ ॥ ੧੦ ॥ ੬੦ ॥ ਰਾਗੁ ਸੋਰਠਿ ਮਹਲਾ ੫ ॥ ਦਹ ਦਿਸ ਚਤ੍ਰ ਮੇਘ ਘਟਾਘਟ ਦਾਮਨਿ ਚਮਕਿ ਡਰਾਇਓ ॥ ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਏਓ ॥ ੧ ॥ ਹੁਣਿ ਨਹੀ ਸੰਦੇਸਰੋ ਮਾਇਓ ॥ ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥ ਰਹਾਉ ॥ ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥ ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥ ੨ ॥ ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥ ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥ ੩ ॥ ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥ ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥ ੪ ॥ ਸਭੁ ਰਹਿਓ ਅੰਦੇਸਰੋ ਮਾਇਓ ॥ ਜੋ ਚਾਹਤ ਸੋ ਗਰੂ ਮਿਲਾਇਓ ॥ ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥ ੧੧ ॥ ੬੧ ॥ ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥ ੧ ॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥