੬੨੫
੨ ॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥ ੩ ॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥ ੪ ॥ ੧੨ ॥ ੬੨ ॥ ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਪ੍ਰਭ ਭਏ ਆਨੰਦਾ ਦੁਖ ਕਲੇਸ ਸਭਿ ਨਾਠੇ ॥ ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥ ੧ ॥ ਜਗਜੀਵਨ ਨਾਮੁ ਤੁਮਾਰਾ ॥ ਗੁਰ ਪੂਰੇ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥ ਰਹਾਉ ॥ ਤੂਹੈ ਮੰਤ੍ਰੀ ਸੁਨਹਿ ਪ੍ਰਭ ਤੂਹੈ ਸਭੁ ਕਿਛੁ ਕਰਣੈਹਾਰਾ ॥ ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥ ੨ ॥ ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤਿ ਕਹਣੁ ਨ ਜਾਈ ॥ ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥ ੩ ॥ ਧਾਰਿ ਅਨੁਗ੍ਰਹੁ ਆਪਿ ਪ੍ਰਭ ਸ੍ਵਾਮੀ ਪਤਿ ਮਤਿ ਕੀਨੀ ਪੂਰੀ ॥ ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥ ੪ ॥ ੧੩ ॥ ੬੩ ॥ ਸੋਰਠਿ ਮਃ ੫ ॥ ਗੁਰੁ ਪੂਰਾ ਨਮਸਕਾਰੇ ॥ ਪ੍ਰਭਿ ਸਭੇ ਕਾਜ ਸਵਾਰੇ ॥ ਹਰਿ ਅਪਣੀ ਕਿਰਪਾ ਧਾਰੀ ॥ ਪ੍ਰਭ ਪੂਰਨ ਪੈਜ ਸਵਾਰੀ ॥ ੧ ॥ ਅਪਨੇ ਦਾਸ ਕੋ ਭਇਓ ਸਹਾਈ ॥ ਸਗਲ ਮਨੋਰਥ ਕੀਨੇ ਕਰਤੈ ਊਣੀ ਬਾਤ ਨ ਕਾਈ ॥ ਰਹਾਉ ॥ ਕਰਤੈ ਪੁਰਖਿ ਤਾਲੁ ਦਿਵਾਇਆ ॥ ਪਿਛੈ ਲਗਿ ਚਲੀ ਮਾਇਆ ॥ ਤੋਟਿ ਨ ਕਤਹੂ ਆਵੈ ॥ ਮੇਰੇ ਪੂਰੇ ਸਤਗੁਰ ਭਾਵੈ ॥ ੨ ॥ ਸਿਮਰਿ ਸਿਮਰਿ ਦਇਆਲਾ ॥ ਸਭਿ ਜੀਅ ਭਏ ਕਿਰਪਾਲਾ ॥ ਜੈ ਜੈਕਾਰੁ ਗੁਸਾਈ ॥ ਜਿਨਿ ਪੂਰੀ ਬਣਤ ਬਣਾਈ ॥ ੩ ॥ ਤੁ ਭਾਰੋ ਸੁਆਮੀ ਮੋਰਾ ॥ ਇਹ ਪੁੰਨੁ ਪਦਾਰਥੁ ਤੇਰਾ ॥ ਜਨ ਨਾਕ ਏਕੁ ਧਿਆਇਆ ॥ ਸਰਬ ਫਲਾ ਪੁੰਨੁ ਪਾਇਆ ॥ ੪ ॥ ੧੪ ॥ ੬੪ ॥

ਸੋਰਠਿ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੇ ਦਾਨਾ ॥ ੧ ॥ ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ ਸਾਧਸੰਗਿ ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥